ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ‘ਆਪ’: ਵੜਿੰਗ

News Online
1 Min Read

ਆਪਣਾ ਪੰਜਾਬ ਮੀਡੀਆ : ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਤ੍ਰਿਪੜੀ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਸਾਜ਼ਿਸ਼ ਤਹਿਤ ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖ਼ਰਾਬ ਹੈ ਅਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਿੱਚ ਨਾਕਾਮ ਰਹੀ ਹੈ।ਇਸ ਮੌਕੇ ਭੂਪੇਸ਼ ਬਘੇਲ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।

Share This Article
Leave a Comment

Leave a Reply