ਧੂਰੀ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ   21.65 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਹਸਪਤਾਲ ਦਾ ਕੀਤਾ ਉਦਘਾਟਨ

News Online
1 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 50 ਬਿਸਤਰਿਆਂ ਦੀ ਸਮਰੱਥਾ ਵਾਲੇ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲੇ ਜੱਚਾ-ਬੱਚਾ ਬਲਾਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਸਿਹਤ ਸੇਵਾਵਾਂ ਦਾ ਵਿਸਤਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦਾ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਪਗ 70 ਪਿੰਡਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਵਿੱਚ ਲਗਪਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ। ਇਹ ਓ ਪੀ ਡੀ, ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਰਾਹੀਂ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਜ਼ਬੂਤ ਕਰੇਗਾ।

Share This Article
Leave a Comment

Leave a Reply