ਸਨਅਤਕਾਰਾਂ ਨੂੰ ਨਿਵੇਸ਼ਕ ਸੰਮੇਲਨ ’ਚ ਸ਼ਾਮਲ ਹੋਣ ਦਾ ਸੱਦਾ

News Online
1 Min Read

ਆਪਣਾ ਪੰਜਾਬ ਮੀਡੀਆ : ਵਿਸ਼ਵ ਪੰਜਾਬੀ ਸੰਸਥਾ (ਡਬਲਿਊ ਪੀ ਓ) ਨੇ ਪੰਜਾਬ ਸਰਕਾਰ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੇ ਸਨਮਾਨ ਵਿੱਚ ਇੱਥੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਰੋੜਾ ਨੇ ਦਿੱਲੀ, ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ 13 ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵੱਡੀ ਗਿਣਤੀ ਉਦਯੋਗਪਤੀਆਂ, ਬਿਲਡਰਾਂ, ਡਿਵੈਲਪਰਾਂ ਅਤੇ ਪ੍ਰਾਹੁਣਚਾਰੀ ਖੇਤਰ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਡਬਲਿਊ ਪੀ ਓ ਇੰਟਰਨੈਸ਼ਨਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੇ ਉਦਯੋਗਿਕ ਤੇ ਨਿਵੇਸ਼ ਦੇ ਮਾਹੌਲ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਯੋਗਦਾਨ ਨੂੰ ਵੀ ਸਲਾਹਿਆ, ਜਿਨ੍ਹਾਂ ਨੇ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅੰਤ ਵਿੱਚ ਸੰਜੀਵ ਅਰੋੜਾ ਨੇ ਡਾ. ਸਾਹਨੀ ਅਤੇ ਵਿਸ਼ਵ ਪੰਜਾਬੀ ਸੰਸਥਾ ਦਾ ਧੰਨਵਾਦ ਕੀਤਾ।

Share This Article
Leave a Comment

Leave a Reply