IPL 2026: Punjab Kings ਨੇ Chennai Super Kings ਨੂੰ ਪੰਜ ਵਿਕਟਾਂ ਨਾਲ ਹਰਾਇਆ; ਲਗਾਤਾਰ ਦੂਜੀ ਜਿੱਤ ਹਾਸਲ ਕੀਤੀ

News Online
1 Min Read

ਆਪਣਾ ਪੰਜਾਬ ਮੀਡੀਆ : ਇੱਥੋਂ ਦੇ ਐਮਏ ਚਿਦੰਬਰਮ ਸਟੇਡੀਅਮ ਵਿਚ ਖੇਡੇ ਗਏ ਆਈਪੀਐਲ ਦੇ ਇਕ ਮੈਚ ਵਿਚ ਪੰਜਾਬ ਕਿੰਗਜ਼ ਨੇ ਚੇਨਈ ਸੁਪਰਕਿੰਗਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨਈ ਨੇ ਪਹਿਲਾਂ ਬੱਲੇੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 209 ਦੌੜਾਂ ਬਣਾਈਆਂ। 210 ਦੌੜਾਂ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਨੇ ਵੀ ਵਧੀਆ ਬੱਲੇਬਾਜ਼ੀ ਕੀਤੀ ਤੇ ਜੇਤੂ ਟੀਚਾ 18.4 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ ਸਰ ਕੀਤਾ।

ਆਈ.ਪੀ.ਐੱਲ. ਦੇ 7ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਇਹ ਪੰਜਾਬ ਦੀ ਲਗਾਤਾਰ ਦੂਜੀ ਜਿੱਤ ਹੈ, ਜਦਕਿ ਚੇਨਈ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੇਪਕ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਬਣਾਈਆਂ ਸਨ। ਪੰਜਾਬ ਨੇ ਇਹ ਟੀਚਾ 18.4 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।ਪੰਜਾਬ ਲਈ ਕਪਤਾਨ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ। ਉਨ੍ਹਾਂ ਤੋਂ ਇਲਾਵਾ ਪ੍ਰਭਸਿਮਰਨ ਸਿੰਘ ਨੇ 43, ਪ੍ਰਿਆਂਸ਼ ਆਰਿਆ ਨੇ 39 ਅਤੇ ਕੂਪਰ ਕੋਨੋਲੀ ਨੇ 36 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਗੇਂਦਬਾਜ਼ੀ ਵਿੱਚ ਵਿਜੇ ਕੁਮਾਰ ਵੈਸ਼ਾਕ ਨੇ 2 ਵਿਕਟਾਂ ਹਾਸਲ ਕੀਤੀਆਂ।

Share This Article
Leave a Comment

Leave a Reply