ਖਡੂਰ ਸਾਹਿਬ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਖਡੂਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਬਾਅਦ ਰਾਜਪਾਲ ‘ਨਿਸ਼ਾਨ-ਏ-ਸਿੱਖੀ’ ਸੰਸਥਾ ਪਹੁੰਚੇ, ਜਿੱਥੇ ਬਾਬਾ ਸੇਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਪਾਲ ਨੇ ਉੱਥੇ UPSC ਅਤੇ JEE ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।

ਰਾਜਪਾਲ ਨੇ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਵਿੱਚ ਬਹੁਤ ਮਦਦਗਾਰ ਹਨ। ਇਸ ਮੌਕੇ ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਸੰਸਥਾ ਵਿੱਚ ਅੰਬ ਦਾ ਬੂਟਾ ਵੀ ਲਗਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ, ਐਸ.ਐਸ.ਪੀ. ਸੁਰੇਂਦਰ ਲਾਂਬਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। (

Share This Article
Leave a Comment

Leave a Reply