ਆਪਣਾ ਪੰਜਾਬ ਮੀਡੀਆ : ਪੰਜਾਬ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਲੋੜੀ ਵਾਲੀ ਰਾਤ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ। ਇਸ ਦੌਰਾਨ ਸੜਕਾਂ ’ਤੇ ਵਧੇਰੇ ਸੰਘਣੇ ਧੁੰਦ ਹੋਣ ਕਰਕੇ ਦੂਰ ਤੱਕ ਦੇਖਣ ਦੀ ਹੱਦ ਨਾ ਬਰਾਬਰ ਹੀ ਦਰਜ ਕੀਤੀ ਗਈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਚੱਲ ਰਹੀਆਂ ਸੀਤ ਲਹਿਰਾਂ ਨੇ ਆਮ ਲੋਕਾਂ ਨੂੰ ਵੀ ਸਵੇਰ ਸਮੇਂ ਕੰਬਣੀ ਛੇੜੀ ਰੱਖੀ।
ਪੰਜਾਬ ਵਿੱਚ ਅੱਜ ਬਠਿੰਡਾ ਅਤੇ ਫਰੀਦਕੋਟ ਸ਼ਹਿਰ ਸਭ ਤੋਂ ਠੰਢੇ ਰਹੇ। ਦੋਵਾਂ ਸ਼ਹਿਰਾਂ ਵਿੱਚ ਘੱਟੋ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜਦੋਂ ਕਿ ਦੂਜੇ ਪਾਸੇ ਹਰਿਆਣਾ ਵਿੱਚ ਸੋਨੀਪਤ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਸੋਨੀਪਤ ਵਿੱਚ ਘੱਟੋ ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

