ਪੰਜਾਬ ’ਚ ਤੇਲ ਸਪਲਾਈ ’ਤੇ ਸੰਕਟ ਦੇ ਬੱਦਲ, ਡੀਲਰਾਂ ਨੇ ਸਰਕਾਰ ਨੂੰ ਲਿਖਿਆ ਪੱਤਰ

News Online
1 Min Read

ਆਪਣਾ ਪੰਜਾਬ ਮੀਡੀਆ : ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਤੇਲ ਸਪਲਾਈ ਪ੍ਰਭਾਵਿਤ ਹੋਣ ਲੱਗੀ ਹੈ। ਤੇਲ ਪੰਪ ਡੀਲਰਾਂ ਦਾ ਦੋਸ਼ ਹੈ ਕਿ ਤੇਲ ਕੰਪਨੀਆਂ ਵੱਲੋਂ ਸਪਲਾਈ ਘਟਾ ਦਿੱਤੀ ਗਈ ਹੈ ਅਤੇ ਐਡਵਾਂਸ ਭੁਗਤਾਨ ਦੇ ਬਾਵਜੂਦ ਤੇਲ ਦੇਰ ਨਾਲ ਮਿਲ ਰਿਹਾ ਹੈ।ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਹਾਲਾਤ ਬਾਰੇ ਜਾਣੂ ਕਰਵਾਇਆ ਹੈ। ਐਸੋਸੀਏਸ਼ਨ ਮੁਤਾਬਕ ਹਿੰਦੋਸਤਾਨ ਪੈਟਰੋਲੀਅਮ ਦੇ ਕਈ ਪੰਪ ਡਰਾਈ ਹੋ ਚੁੱਕੇ ਹਨ, ਖ਼ਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਵਿੱਚ ਸਪਲਾਈ ਘੱਟ ਹੋਈ ਹੈ।ਡੀਲਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕੰਪਨੀਆਂ ਵੱਲੋਂ ਮਹਿੰਗਾ ਪ੍ਰੀਮੀਅਮ ਤੇਲ ਜਬਰੀ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਮਾਮਲੇ ’ਤੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਡਿਪਟੀ ਕਮਿਸ਼ਨਰ ਪੱਧਰ ’ਤੇ ਮੀਟਿੰਗਾਂ ਹੋ ਰਹੀਆਂ ਹਨ।

Share This Article
Leave a Comment

Leave a Reply