ਭਿੰਡੀ ਸੈਦਾਂ ਪੁਲੀਸ ਥਾਣਾ ਧਮਾਕੇ ਦੇ ਮਾਮਲੇ ‘ਚ  6 ਗ੍ਰਿਫ਼ਤਾਰ

News Online
1 Min Read

ਆਪਣਾ ਪੰਜਾਬ ਮੀਡੀਆ : ਅੰਮ੍ਰਿਤਸਰ (ਦਿਹਾਤੀ) ਪੁਲੀਸ ਨੇ ਫਰੀਦਕੋਟ ਪੁਲੀਸ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਿੰਡੀ ਸੈਦਾਂ ਪੁਲੀਸ ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ।

ਪੁਲੀਸ ਅਨੁਸਾਰ ਸ਼ੁਰੂਆਤੀ ਜਾਂਚ ਇੱਕ ਅਤਿਵਾਦੀ ਸਮੂਹ ਦੀ ਸ਼ਮੂਲੀਅਤ ਵੱਲ ਇਸ਼ਾਰਾ ਕਰਦੀ ਹੈ, ਜਿਸ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ ਐੱਸ ਆਈ ਦੀ ਹਮਾਇਤ ਹਾਸਲ ਹੈ।ਪੰਜਾਬ ਪੁਲੀਸ ਦੇ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਪੁਲੀਸ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ 29 ਅਤੇ 30 ਮਾਰਚ ਦੀ ਵਿਚਕਾਰਲੀ ਰਾਤ ਨੂੰ ਮੁਲਜ਼ਮਾਂ ਨੇ ਪਹਿਲਾਂ ਹੈਂਡ ਗ੍ਰਨੇਡ ਹਾਸਲ ਕੀਤੇ,ਫਿਰ ਹਮਲੇ ਵਾਲੀ ਜਗ੍ਹਾ ਦੀ ਚੰਗੀ ਤਰ੍ਹਾਂ ਰੇਕੀ ਕੀਤੀ ਅਤੇ ਉਸ ਤੋਂ ਬਾਅਦ ਭਿੰਡੀ ਸੈਦਾਂ ਪੁਲੀਸ ਸਟੇਸ਼ਨ ‘ਤੇਹਮਲੇ ਨੂੰ ਅੰਜਾਮ ਦਿੱਤਾ।

Share This Article
Leave a Comment

Leave a Reply