ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਖੰਨਾ ਵਿੱਚ ਜ਼ਿਲ੍ਹਾ ਪੱਧਰੀ ਐੱਮ ਐੱਸ ਐੱਮ ਈ ਸਟਾਕਹੋਲਡਰ ਇੰਟਰਐਕਸ਼ਨ ਮੀਟ ਕਰਵਾਈ ਗਈ। ਇਸ ਵਿੱਚ ਉਦਯੋਗ ਤੇ ਵਣਜ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਵਿੱਚ ਖੰਨਾ, ਮੰਡੀ ਗੋਬਿੰਦਗੜ੍ਹ, ਫ਼ਤਹਿਗੜ੍ਹ ਸਾਹਿਬ, ਦੋਰਾਹਾ ਅਤੇ ਪਾਇਲ ਆਦਿ ਤੋਂ ਉਦਯੋਗਪਤੀ ਸ਼ਾਮਲ ਹੋਏ। ਸ਼੍ਰੀ ਅਰੋੜਾ ਨੇ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਪੰਜਾਬ ਬਿਜਲੀ ਸਰਪਲੱਸ ਰਾਜ ਹੈ।
ਇੱਥੇ ਉਦਯੋਗਾਂ ਨੂੰ ਪੂਰੀ ਸਪਲਾਈ ਦਿੱਤੀ ਜਾ ਰਹੀ ਹੈ। ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5 ਤੋਂ 6 ਹਜ਼ਾਰ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਜਲਦੀ ਹੀ ਪਾਵਰਕੌਮ ਨਵੀਂ ਭਰਤੀ ਕਰੇਗਾ। ਇਸ ਵਿੱਚ ਜੇ ਈ, ਲਾਈਨਮੈਨ, ਸਹਾਇਕ ਲਾਈਨਮੈਨ ਆਦਿ ਸ਼ਾਮਲ ਹੋਣਗੇ। ਸਾਲ 2025-26 ਦੌਰਾਨ ਪੰਜਾਬ ਵਿੱਚ ਇਤਿਹਾਸਕ ਤੌਰ ’ਤੇ ਸਭ ਤੋਂ ਵੱਧ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਕਰੀਬ 1.35 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ।

