ਮੁੱਖ ਮੰਤਰੀ ਨੇ 30 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਦਿੱਤੀ ਹਰੀ ਝੰਡੀ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਤੋਂ 30 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਹਰੀ ਝੰਡੀ ਦੇਕੇ ਰਵਾਨਾ ਕੀਤਾ ਹੈ। ਇਨਾਂ ਪ੍ਰਿੰਸੀਪਲਾਂ ਵਿੱਚ ਵੀ 20 ਮਹਿਲਾ ਪ੍ਰਿੰਸੀਪਲ ਅਤੇ 10 ਮਰਦ ਪ੍ਰਿੰਸੀਪਲ ਸ਼ਾਮਿਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਿੱਖਿਆ ਖੇਤਰ ਵਿੱਚ ਲਗਾਤਾਰ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਲਗਾਤਾਰ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਥਾਵਾਂ ਤੇ ਟ੍ਰੇਨਿੰਗ ਦਵਾ ਕੇ ਸਿੱਖਿਆ ਨੂੰ ਹੋਰ ਪ੍ਰਫੁੱਲਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ 234 ਪ੍ਰਿੰਸੀਪਲਾਂ ਨੂੰ 7 ਬੈਚ ਰਾਹੀਂ ਸਿੰਗਾਪੁਰ ਤੋਂ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਹਾਲ ਹੀ ਵਿੱਚ ਭੇਜੇ ਜਾ ਰਹੇ ਬੈਚ ਸਮੇਤ ਸਿਖਲਾਈ ਲਈ ਸਿੰਗਾਪੁਰ ਭੇਜੇ ਗਏ ਕੁੱਲ ਪ੍ਰਿੰਸੀਪਲਾਂ ਦੀ ਕੁੱਲ ਗਿਣਤੀ 264 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਰੈਲ ਮਹੀਨੇ ਵਿੱਚ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਫਿਨਲੈਂਡ ਵਿੱਚ ਟ੍ਰੇਨਿੰਗ ਲੈਣ ਲਈ ਭੇਜਿਆ ਜਾਵੇਗਾ।

Share This Article
Leave a Comment

Leave a Reply