ਪੰਜਾਬ ‘ਚ ਅਗਲੇ 48 ਘੰਟੇ ‘ਚ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਕਈ ਥਾਵਾਂ ‘ਤੇ ਤੇਜ਼ ਤੂਫ਼ਾਨ, ਗਰਜ-ਚਮਕ ਨਾਲ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 46 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਅਤੇ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ 29 ਅਤੇ 30 ਮਈ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।

Share This Article
Leave a Comment

Leave a Reply