ਸਫ਼ਾਈ ਕਰਮਚਾਰੀਆਂ ਦੀ ਹੜਤਾਲ ਇੱਕ ਮਹੀਨੇ ਲਈ ਮੁਲਤਵੀ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਸਫ਼ਾਈ ਅਤੇ ਮਿਉਂਸਿਪਲ ਕਰਮਚਾਰੀਆਂ ਦੀ ਹੜਤਾਲ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।ਮੀਟਿੰਗ ਦੌਰਾਨ ਸਰਕਾਰ ਨੇ ਸਫ਼ਾਈ ਕਰਮਚਾਰੀਆਂ, ਸੀਵਰਮੈਨ, ਫਾਇਰਮੈਨ, ਡਰਾਈਵਰ ਅਤੇ ਹੋਰ ਕਰਮਚਾਰੀਆਂ ਨੂੰ ਤਿੰਨ ਸਾਲ ਦੀ ਸੇਵਾ ਮਗਰੋਂ ਆਊਟਸੋਰਸ ਤੋਂ ਕੰਟਰੈਕਟ ’ਤੇ ਲਿਆਉਣ ਲਈ ਸਹਿਮਤੀ ਦਿੱਤੀ।

ਕਲਰਕ ਅਤੇ ਕੰਪਿਊਟਰ ਅਪਰੇਟਰ ਵਰਗੇ ਕਰਮਚਾਰੀਆਂ ਲਈ ਪੰਜ ਸਾਲ ਦੀ ਸੇਵਾ ਦੀ ਸ਼ਰਤ ਰੱਖੀ ਗਈ ਹੈ।
ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਵਾਧੇ ਸਬੰਧੀ ਮਸਲਿਆਂ ਲਈ ਮੰਤਰੀ ਬੈਂਸ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ, ਜੋ 30 ਦਿਨਾਂ ਵਿੱਚ ਰਿਪੋਰਟ ਦੇਵੇਗੀ।
ਐਕਸ਼ਨ ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਇੱਕ ਮਹੀਨੇ ਬਾਅਦ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ।

Share This Article
Leave a Comment

Leave a Reply