ਰੇਲ ਯਾਤਰੀਆਂ ਲਈ ਵੱਡੀ ਰਾਹਤ; ਪੰਜਾਬ ਤੋਂ ਚੱਲਣਗੀਆਂ 16 Summer Special Trains

News Online
1 Min Read

ਆਪਣਾ ਪੰਜਾਬ ਮੀਡੀਆ : ਗਰਮੀਆਂ ਦੀਆਂ ਛੁੱਟੀਆਂ ਦੇ ਸੀਜ਼ਨ ਅਤੇ ਰੇਲਗੱਡੀਆਂ ਵਿੱਚ ਯਾਤਰੀਆਂ ਦੀ ਲਗਾਤਾਰ ਵਧ ਰਹੀ ਭਾਰੀ ਭੀੜ ਨੂੰ ਮੁੱਖ ਰੱਖਦਿਆਂ ਰੇਲ ਵਿਭਾਗ ਨੇ ਮੁਸਾਫ਼ਰਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਰੇਲ ਵਿਭਾਗ ਵੱਲੋਂ ਉੱਤਰੀ ਭਾਰਤ, ਖ਼ਾਸ ਕਰਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਰੂਟਾਂ ‘ਤੇ ਕੁੱਲ 16 ਨਵੀਆਂ ਸਮਰ ਸਪੈਸ਼ਲ ਰੇਲਗੱਡੀਆਂ ਚਲਾਉਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ।

ਰੇਲਵੇ ਦੇ ਉੱਚ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਦਾ 21 ਮਈ ਤੋਂ ਪੜਾਅਵਾਰ ਤਰੀਕੇ ਨਾਲ ਚੱਲਣਗੀਆਂ, ਤਾਂ ਜੋ ਯਾਤਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਖ਼ੱਜਲ-ਖ਼ੁਆਰ ਨਾ ਹੋਣਾ ਪਵੇ।ਰੇਲਵੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਇਨ੍ਹਾਂ ਵਿਸ਼ੇਸ਼ ਰੇਲਗੱਡੀਆਂ ਵਿੱਚ ਅੰਮ੍ਰਿਤਸਰ-ਕਟਿਹਾਰ (05736/05735), ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ (04081/04082), ਅੰਮ੍ਰਿਤਸਰ-ਬਰੌਨੀ (04610/04609), ਪਠਾਨਕੋਟ-ਛਪਰਾ (05193/05194), ਅੰਮ੍ਰਿਤਸਰ-ਕੋਲਕਾਤਾ (04624/04623), ਅੰਮ੍ਰਿਤਸਰ-ਜੈਨਗਰ (04651/04652), ਫਿਰੋਜ਼ਪੁਰ ਕੈਂਟ-ਝੰਝਾਰਪੁਰ (04620/04619) ਅਤੇ ਫਿਰੋਜ਼ਪੁਰ ਕੈਂਟ-ਪਟਨਾ (04616/04615) ਸ਼ਾਮਲ ਹਨ।

Share This Article
Leave a Comment

Leave a Reply