ਆਪਣਾ ਪੰਜਾਬ ਮੀਡੀਆ : Sukhbir Singh Badal ਨੇ ਕਿਹਾ ਕਿ ਸਿੱਖੀ ਭੇਸ ਵਿੱਚ ਕੁਝ ਤਾਕਤਾਂ ਸਿੱਖ ਪੰਥ ਨੂੰ ਕਮਜ਼ੋਰ ਕਰਨ ਵਿੱਚ ਲੱਗੀਆਂ ਹੋਈਆਂ ਹਨ ਅਤੇ ਕੇਂਦਰੀ ਏਜੰਸੀਆਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਦਾਣਾ ਮੰਡੀ ਵਿੱਚ Shiromani Akali Dal ਦੇ ਬੀਸੀ ਵਿੰਗ ਵੱਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਅਕਾਲੀ ਦਲ ਦੀ ਸਰਕਾਰ ਲੋੜੀਂਦੀ ਹੈ।ਸੁਖਬੀਰ ਬਾਦਲ ਨੇ Arvind Kejriwal ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਗਲਤ ਨੀਤੀਆਂ ਕਾਰਨ ਸੂਬਾ ਕਰਜ਼ੇ ਹੇਠ ਦੱਬ ਗਿਆ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ Bhagwant Mann ਕੇਜਰੀਵਾਲ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।ਇਸ ਮੌਕੇ ਸਾਬਕਾ ਮੰਤਰੀ Heera Singh Gabria ਨੇ ਸੁਖਬੀਰ ਬਾਦਲ ਦਾ ਸਨਮਾਨ ਕੀਤਾ।

