ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਨਾਂਹ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਈ ਕਣਕ ਦੇ ਸੁੰਗੜੇ ਦਾਣਿਆਂ ਨੇ ਕਿਸਾਨਾਂ ਸਮੇਤ ਖ਼ਰੀਦ ਪ੍ਰਬੰਧਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕੇਂਦਰੀ ਅਨਾਜ ਭੰਡਾਰ ਦੇ ਮਾਪਦੰਡਾਂ ’ਤੇ ਫ਼ਸਲ ਖ਼ਰੀ ਨਾ ਉਤਰਨ ਕਾਰਨ ਸੂਬੇ ਦੀਆਂ ਸਮੁੱਚੀਆਂ ਖ਼ਰੀਦ ਏਜੰਸੀਆਂ ਨੇ ਸਾਂਝੇ ਤੌਰ ’ਤੇ ਕਣਕ ਦੀ ਖ਼ਰੀਦ ਰੋਕਣ ਦਾ ਫ਼ੈਸਲਾ ਕੀਤਾ ਹੈ। ਏਜੰਸੀਆਂ ਨੇ ਸਾਫ਼ ਕੀਤਾ ਹੈ ਕਿ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੱਕ ਮੰਡੀਆਂ ਵਿੱਚ ਫ਼ਸਲ ਦੀ ਤੁਲਾਈ ਨਹੀਂ ਕੀਤੀ ਜਾਵੇਗੀ।

ਜੁਆਇੰਟ ਕੋਆਰਡੀਨੇਸ਼ਨ ਕਮੇਟੀ ਆਫ ਸਟੇਟ ਪ੍ਰੋਕਿਓਰਮੈਂਟ ਏਜੰਸੀਜ਼ ਪੰਜਾਬ ਦੇ ਆਗੂ ਅਤੇ ਆਈ ਐੱਫ ਐੱਸ ਯੂ ਦੇ ਪ੍ਰਧਾਨ ਹਰਜੀਤ ਸਿੰਘ ਖੇੜੀ ਨੇ ਸਥਿਤੀ ਸਪੱਸ਼ਟ ਕਰਦਿਆਂ ਦੱਸਿਆ ਕਿ ਇਹ ਕੋਈ ਹੜਤਾਲ ਨਹੀਂ ਹੈ, ਸਿਰਫ਼ ਨਵੇਂ ਹੁਕਮਾਂ ਤੱਕ ਖ਼ਰੀਦ ਰੋਕੀ ਹੈ। ਉਨ੍ਹਾਂ ਕਿਹਾ ਕਿ ਜੇ ਪੈਮਾਨਿਆਂ ਤੋਂ ਉਲਟ ਮਾੜੀ ਕਣਕ ਦੀ ਖ਼ਰੀਦ ਕੀਤੀ ਜਾਂਦੀ ਹੈ ਤਾਂ ਉਸ ਦੇ ਨੁਕਸਾਨ ਦੀ ਪੂਰਤੀ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀਆਂ ਜੇਬਾਂ ’ਚੋਂ ਕੀਤੀ ਜਾਂਦੀ ਹੈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਕਣਕ ਦੀ ਖ਼ਰੀਦ ਸਬੰਧੀ ਤੁਰੰਤ ਨਵੇਂ ਮਾਪਦੰਡ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।

Share This Article
Leave a Comment

Leave a Reply