ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਫੰਡਾਂ ਦੀ ਕਮੀ ਨਹੀਂ ਹੁੰਦੀ: ਸੀ ਐਮ ਮਾਨ

News Online
2 Min Read

ਆਪਣਾ ਪੰਜਾਬ ਮੀਡੀਆ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ 2026-27 ਦੇ ਬਜਟ ਨੂੰ ਲੋਕ-ਪੱਖੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਹਰ ਵਰਗ ਦਾ ਖ਼ਿਆਲ ਰੱਖਿਆ ਗਿਆ ਹੈ ਅਤੇ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਔਰਤਾਂ ਨੂੰ ਮਹੀਨੇ ਦੇ 1000 ਰੁਪਏ ਦੇਣ ਵਾਲੀ ਯੋਜਨਾ ਲਈ 13 ਅਪਰੈਲ ਵਿਸਾਖੀ ਦੇ ਦਿਨ ਤੋਂ ਰਜਿਸਟਰੇਸ਼ਨ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਔਰਤਾਂ ਦੇ ਖਾਤਿਆਂ ਵਿੱਚ ਰਕਮ ਭੇਜਣੀ ਸ਼ੁਰੂ ਕਰ ਦਿੱਤੀ ਜਾਵੇਗੀ।

ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਹਿਲਾਂ ਬਜਟ ਸਿਰਫ਼ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਮੌਜੂਦਾ ਸਰਕਾਰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਅਸਲ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਿਜਲੀ ਸਪਲਾਈ, ਸਿੰਚਾਈ ਪ੍ਰਣਾਲੀ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਕਦਮ ਚੁੱਕ ਰਹੀ ਹੈ। ਇਸਦੇ ਨਾਲ ਹੀ ਭ੍ਰਿਸ਼ਟਾਚਾਰ ਅਤੇ ਤੰਤਰ ਦੀਆਂ ਖਾਮੀਆਂ ਨੂੰ ਦੂਰ ਕਰਨ ਲਈ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਮਾਨ ਨੇ ਅਕਾਲੀ ਦਲ ’ਤੇ ਤੰਜ਼ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਪੰਥ ਦੇ ਨਾਮ ’ਤੇ ਵੋਟਾਂ ਮੰਗੀਆਂ ਪਰ ਕੋਈ ਢੁਕਵਾਂ ਕੰਮ ਨਹੀਂ ਕੀਤਾ। 

Share This Article
Leave a Comment

Leave a Reply