ਪੰਜਾਬ  ਕੈਬਿਨੇਟ ਵੱਲੋਂ ਪਹਿਲੀ ਅਪਰੈਲ ਤੋਂ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੀ ਦਿੱਤੀ ਗਈ ਪ੍ਰਵਾਨਗੀ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਹਿਲੀ ਅਪਰੈਲ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਪਗ 97 ਫ਼ੀਸਦ ਔਰਤਾਂ ਨੂੰ ਮਿਲੇਗਾ। ਸੂਬਾ ਸਰਕਾਰ ਵੱਲੋਂ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਯੋਜਨਾ ਵਿਭਾਗ ਵਿੱਚ 140 ਸਿੱਧੀਆਂ ਭਰਤੀਆਂ ਅਤੇ ਝਾਰਖੰਡ ਦੇ ਪਛਵਾੜਾ ਕੋਲ ਖਾਣ ਵਿੱਚ ਸਟਾਫ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸਤਲੁਜ ਦਰਿਆ ਦੀ ਸਫਾਈ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ’ਤੇ ਕੋਈ ਪਾਬੰਦੀ ਨਹੀਂ ਹੈ। ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ।

Share This Article
Leave a Comment

Leave a Reply