ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰੇਗੀ।

ਲਗਪਗ 90 ਲੱਖ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਸਰਕਾਰ ਜੁਲਾਈ ਤੋਂ ਸਹਾਇਤਾ ਰਾਸ਼ੀ ਦੇਣੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।  ਹਾਲਾਂਕਿ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ, ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਦਮਪੁਰ ਵਿਖੇ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ‘ਆਪ’ ਨੇ ਮਹਿਲਾ ਅਤੇ ਦਲਿਤ ਵੋਟਰਾਂ ਨੂੰ ਲਾਮਬੰਦ ਕਰਨ ਵਿੱਚ ਸੱਤਾਧਾਰੀ ਪਾਰਟੀ ਲਈ ਇਸ ਸਕੀਮ ਦੇ ਸਿਆਸੀ ਲਾਭ ਨੂੰ ਦੇਖਦੇ ਹੋਏ ਇਸ ਨੂੰ ਇੱਕ ਵੱਡਾ ਸਮਾਗਮ ਬਣਾਉਣ ਲਈ ਪੂਰੀ ਵਾਹ ਲਾਈ ਹੋਈ ਹੈ।

Share This Article
Leave a Comment

Leave a Reply