ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਦੋਹਾ ਦੀ ਕੈਨੇਡਾ ਗਈ ਸੰਦੀਪ ਕੌਰ 15 ਜਨਵਰੀ ਤੋਂ ਭੇਦਭਰੇ ਹਾਲਤ ਵਿੱਚ ਲਾਪਤਾ ਹੋਣ ਦੇ ਮਾਮਲੇ ਵਿੱਚ ਪਰਿਵਾਰ ਨੇ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਉਹਨਾਂ ਦੀ ਲੜਕੀ ਦਾ ਪਤਾ ਲਗਾਉਣ ਦੀ ਗੁਹਾਰ ਲਗਵਾਈ ਹੈ। ਬੇਸ਼ੱਕ ਇਸ ਮਾਮਲੇ ਵਿੱਚ ਕੈਨੇਡਾ ਪੁਲਿਸ ਲੜਕੀ ਦੀ ਬੀਚ ਤੇ ਲਹਿਰਾਂ ਆਉਣ ਨਾਲ ਬੀਚ ਵਿੱਚ ਡੁੱਬਣ ਦੀ ਗੱਲ ਕਰ ਰਹੀ ਹੈ।
ਇਹ ਲੜਕੀ ਸੰਦੀਪ ਕੌਰ ਨੂੰ ਉਸ ਦੇ ਮਾਪਿਆਂ ਅਤੇ ਨਾਨਕਿਆਂ ਨੇ ਰਲ ਮਿਲ ਕੇ ਆਪਣੀ ਜਮੀਨ ਵੇਚਣ ਤੋਂ ਬਾਅਦ ਉਸ ਦੇ ਵਿਦੇਸ਼ ਜਾਣ ਦੇ ਅਰਮਾਨ ਪੂਰੇ ਕਰਨ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਕੈਨੇਡਾ ਭੇਜਿਆ ਸੀ ਭਾਵੇਂ ਕਿ ਉੱਥੇ ਹੁਣ ਉਹ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਹੁਣ ਉਹ ਰੁਜ਼ਗਾਰ ਦੀ ਭਾਲ ਵਿੱਚ ਸੀ।
15 ਜਨਵਰੀ ਤੋਂ ਲੜਕੀ ਦਾ ਫੋਨ ਬੰਦ ਆਉਣ ਤੋਂ ਬਾਅਦ ਜਦੋਂ ਲੜਕੀ ਬਾਰੇ ਪਰਿਵਾਰਿਕ ਮੈਂਬਰਾਂ ਨੇ ਪਤਾ ਕੀਤਾ ਤਾਂ ਉਥੋਂ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਕਿ ਲੜਕੀ ਬੀਚ ਤੇ ਆਪਣੇ ਦੋਸਤ ਨਾਲ ਫੋਟੋਆਂ ਖਿਚਾ ਰਹੀ ਸੀ ਤਾਂ ਸਮੁੰਦਰ ਦੀਆਂ ਲਹਿਰਾਂ ਆਉਣ ਕਾਰਨ ਉਹ ਸਮੁੰਦਰ ਵਿੱਚ ਬਹਿ ਗਈ।