ਰਹਿਮ ਦੀ ਅਪੀਲ ਬਾਰੇ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼: ਗੜਗੱਜ

News Online
1 Min Read

ਆਪਣਾ ਪੰਜਾਬ ਮੀਡੀਆ : ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਅਕਾਲ ਤਖ਼ਤ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਬਾਰੇ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।ਜਥੇਦਾਰ ਗੜਗੱਜ ਸਮਰਾਲਾ ਵਿੱਚ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਕਰਵਾਏ ਗਏ ਸਮਾਗਮ ’ਚ ਪੁੱਜੇ ਸਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਸੀ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇਗੀ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਵੀ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਹੀਂ ਹੋਏ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਲਿਖਿਆ ਹੈ, ਉਸ ਉਤੇ ਉਹ ਗੌਰ ਕਰਨਗੇ।

Share This Article
Leave a Comment

Leave a Reply