ਗਗਨਦੀਪ  ਸਿੰਘ  ਰੰਧਾਵਾ suicide case ਦੀ ਜਾਂਚ CBI ਨੂੰ ਸੌਂਪ ਦੇਵਾਂਗੇ: ਅਮਿਤ ਸ਼ਾਹ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਅੰਮ੍ਰਿਤਸਰ ਵਿਚ ਵੇਅਰਹਾਊਸ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦਾ ਮਾਮਲਾ ਅੱਜ ਲੋਕ ਸਭਾ ਵਿਚ ਵੀ ਗੂੰਜਿਆ। ਪੰਜਾਬ ਪੁਲੀਸ ਨੇ ਇਸ ਮਾਮਲੇ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹੋਰਾਂ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ ਹੈ ਪਰ ਗਗਨਦੀਪ ਦਾ ਪਰਿਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਅੜਿਆ ਹੋਇਆ ਹੈ।

ਇਹ ਮਾਮਲਾ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਚੁੱਕਿਆ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧ ਵਿਚ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀਬੀਆਈ ਦੇ ਹਵਾਲੇ ਕਰ ਦੇਣਗੇ। ਸ੍ਰੀ ਸ਼ਾਹ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦਾ ਹੈ ਤੇ ਇਸ ਸਬੰਧ ਵਿਚ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀਬੀਆਈ ਨੂੰ ਸੌਂਪ ਦੇਣਗੇ।

Share This Article
Leave a Comment

Leave a Reply