ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣੇ ਡੋਨਾਲਡ ਟਰੰਪ
ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਲੈਣਗੇ ਹਿੱਸਾ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਰਿਪਬਲਿਕਨ ਆਗੂ ਡੋਨਾਲਡ ਟਰੰਪ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ ਅਤੇ ਉਨ੍ਹਾਂ ਜਸ਼ਨਾਂ ਸਬੰਧੀ ਪ੍ਰੋਗਰਾਮਾਂ ’ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਹਿੱਸਾ ਲੈਣ ਲਈ ਮਹਿਮਾਨ ਇਥੇ ਪੁੱਜਣਾ ਸ਼ੁਰੂ ਹੋ ਗਏ ਹਨ। ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਧਮਕੀ ਦਿੱਤੀ ਸੀ ਕਿ ਉਹ ਚੀਨ, ਕੈਨੇਡਾ ਅਤੇ ਭਾਰਤ ਸਮੇਤ ਹੋਰ ਮੁਲਕਾਂ ’ਤੇ ਵਾਧੂ ਟੈਕਸ ਲਗਾਉਣਗੇ।