LPG Crisis : ਪੇਂਡੂ ਖੇਤਰਾਂ ‘ਚ ਗੈਸ ਸਿਲੰਡਰਾਂ ਦੀ ਸਪਲਾਈ ‘ਤੇ ਉੱਠੇ ਸਵਾਲ

News Online
1 Min Read

ਆਪਣਾ ਪੰਜਾਬ ਮੀਡੀਆ : ਜ਼ਿਲ੍ਹੇ ਅੰਦਰ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਹਾਲਾਤ ਪੂਰੀ ਤਰ੍ਹਾਂ ਸੰਤੋਸ਼ਜਨਕ ਨਹੀਂ ਦਿਸ ਰਹੇ। ਕਈ ਖਪਤਕਾਰਾਂ ਵੱਲੋਂ ਗੈਸ ਸਿਲੰਡਰਾਂ ਦੀ ਡਿਲਿਵਰੀ ਵਿੱਚ ਦੇਰੀ ਅਤੇ ਸਪਲਾਈ ਸੰਬੰਧੀ ਸ਼ਿਕਾਇਤਾਂ ਕੀਤੀਆਂ ਜਾ ਆ ਰਹੀਆਂ ਹਨ, ਜਿਸ ਕਰਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਪੇਂਡੂ ਖੇਤਰਾਂ ਵਿੱਚ ਸਮੱਸਿਆ ਹੋਰ ਗੰਭੀਰ ਦਿਖਾਈ ਦੇ ਰਹੀ ਹੈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਪੇਂਡੂ ਖੇਤਰਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਲੋਕ ਸਵੇਰੇ ਆਪਣਾ ਕੰਮ-ਧੰਦਾ ਛੱਡ ਕੇ ਲਾਈਨਾਂ ਵਿੱਚ ਲੱਗਣ ਲਈ ਮਜਬੂਰ ਹਨ ਜਦਕਿ ਸ਼ਹਿਰੀ ਖਪਤਕਾਰਾਂ ਨੂੰ ਡੋਰ-ਟੂ-ਡੋਰ ਸੇਵਾਵਾਂ ਮਿਲ ਰਹੀਆਂ ਹਨ। ਇਸ ਵਿਤਕਰੇ ਕਰਕੇ ਪੇਂਡੂ ਖਪਤਕਾਰਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ।

Share This Article
Leave a Comment

Leave a Reply