Sajjan Kumar ਨੂੰ ਬਰੀ ਕਰਨ ਖ਼ਿਲਾਫ਼ ਅਪੀਲ ’ਤੇ ਨੋਟਿਸ

News Online
1 Min Read

ਆਪਣਾ ਪੰਜਾਬ ਮੀਡੀਆ : ਦਿੱਲੀ ਹਾਈ ਕੋਰਟ ਨੇ ਅੱਜ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਦਾਇਰ ਕੀਤੀ ਗਈ ਅਪੀਲ ’ਤੇ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਜਨਕਪੁਰੀ ਅਤੇ ਵਿਕਾਸਪੁਰੀ ਥਾਣਿਆਂ ਵਿੱਚ ਦਰਜ ਐੱਫ ਆਈ ਆਰ’ਜ਼ ਨਾਲ ਸਬੰਧਤ ਹੈ। ਜਸਟਿਸ ਪ੍ਰਤਿਭਾ ਐੱਮ ਸਿੰਘ ਅਤੇ ਜਸਟਿਸ ਮਧੂ ਜੈਨ ਦੇ ਡਿਵੀਜ਼ਨ ਬੈਂਚ ਨੇ ਸੱਜਣ ਕੁਮਾਰ ਨੂੰ ਇਸ ਅਪੀਲ ’ਤੇ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਲਈ ਤੈਅ ਕੀਤੀ ਹੈ।

1984 ਦੇ ਕਤਲੇਆਮ ਦੇ ਪੀੜਤ ਮਨਜੀਤ ਸਿੰਘ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਵਿੱਚ ਪੀੜਤ ਧਿਰ ਵੱਲੋਂ ਐਡਵੋਕੇਟ ਕਾਮਨਾ ਵੋਹਰਾ, ਗੁਰਬਖਸ਼ ਸਿੰਘ ਅਤੇ ਸੁਰਪ੍ਰੀਤ ਕੌਰ ਪੇਸ਼ ਹੋਏ। 22 ਜਨਵਰੀ 2026 ਨੂੰ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਇਹ ਕਹਿੰਦਿਆਂ ਬਰੀ ਕਰ ਦਿੱਤਾ ਸੀ ਕਿ ਘਟਨਾ ਵਾਲੀ ਥਾਂ ’ਤੇ ਉਸ ਦੀ ਮੌਜੂਦਗੀ ਜਾਂ ਕਿਸੇ ਗ਼ੈਰ-ਕਾਨੂੰਨੀ ਭੀੜ ਦਾ ਹਿੱਸਾ ਹੋਣ ਦੇ ਕੋਈ ਪੁਖ਼ਤਾ ਸਬੂਤ ਨਹੀਂ ਮਿਲੇ ਹਨ।

Share This Article
Leave a Comment

Leave a Reply