Sanjeev Arora PMLA Case: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਜੂਨ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਕੈਬਨਿਟ ਮੰਤਰੀ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ’ਚ ਪੇਸ਼ ਕੀਤਾ ਗਿਆ। ਅੱਜ ਮਾਮਲੇ ਦੀ ਸੁਣਵਾਈ ਮਗਰੋਂ ਅਦਾਲਤ ਨੇ ਪਹਿਲੀ ਜੂਨ ਤੱਕ ਸੰਜੀਵ ਅਰੋੜਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਕਰੀਬ ਨੌ ਦਿਨ ਅਰੋੜਾ ਈ ਡੀ ਦੀ ਹਿਰਾਸਤ ’ਚ ਰਹੇ ਅਤੇ ਇਸੇ ਦੌਰਾਨ ਈ ਡੀ ਨੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਸੰਜੀਵ ਅਰੋੜਾ ’ਤੇ ਲਗਾਏ ।

ਈ.ਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ 9 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਅਦਾਲਤ ਨੇ ਪਹਿਲਾਂ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਅਤੇ ਮੁੜ ਦੋ ਦਿਨ ਦਾ ਰਿਮਾਂਡ ’ਚ ਵਾਧਾ ਵੀ ਕੀਤਾ ਗਿਆ ਸੀ। ਸੰਜੀਵ ਅਰੋੜਾ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਗਈ ਸੀ। ਆਮ ਆਦਮੀ ਪਾਰਟੀ ਤਰਫ਼ੋਂ ਕੈਬਨਿਟ ਮੰਤਰੀ ਅਰੋੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇੱਕ ਦਿਨ ਪੰਜਾਬ ਭਰ ’ਚ ਮੁਜ਼ਾਹਰੇ ਕੀਤੇ ਗਏ ਸਨ।

Share This Article
Leave a Comment

Leave a Reply