ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਹੋਵੇਗੀ ਭਾਰਤ ਵਾਪਸੀ

News Online
1 Min Read

ਆਪਣਾ ਪੰਜਾਬ ਮੀਡੀਆ : ਭਾਰਤ ਤੋਂ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਮੁੜ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ ਪਹੁੰਚ ਗਈ ਹੈ।

ਮਹਿਲਾ ਸ਼ੈਲਟਰ ਹੋਮ ਤੋਂ ਰਿਹਾਈ ਬਾਅਦ ਸਾਹਮਣੇ ਆਈਆਂ ਵੀਡੀਓਜ਼ ਵਿੱਚ ਉਸਨੇ ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਦਾ ਰਿਸ਼ਤਾ ਕਈ ਸਾਲਾਂ ਪੁਰਾਣਾ ਹੈ ਅਤੇ ਹੁਣ ਉਹ ਆਪਣੀ ਜ਼ਿੰਦਗੀ ਪਾਕਿਸਤਾਨ ਵਿੱਚ ਹੀ ਬਿਤਾਉਣਾ ਚਾਹੁੰਦੀ ਹੈ। ਉਸਦੇ ਪਤੀ ਨੇ ਵੀ ਖੁਸ਼ੀ ਜ਼ਾਹਿਰ ਕੀਤੀ।

ਇਸ ਨਾਲ ਭਾਰਤ ਵਾਪਸੀ ਬਾਰੇ ਲੱਗ ਰਹੀਆਂ ਅਟਕਲਾਂ ਨੂੰ ਵੀ ਠੰਡ ਪੈ ਗਈ ਹੈ, ਹਾਲਾਂਕਿ ਕੁਝ ਸਮਾਂ ਪਹਿਲਾਂ ਇੱਕ ਵੀਡੀਓ ਵਿੱਚ ਉਸਦੀ ਭਾਰਤ ਆਉਣ ਦੀ ਇੱਛਾ ਜ਼ਾਹਿਰ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ।

Share This Article
Leave a Comment

Leave a Reply