ਪੰਜਾਬ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਦੀ ਸਜ਼ਾ ਨੇ ਇੱਕ 15 ਸਾਲਾ ਵਿਦਿਆਰਥੀ ਨਵਜੋਤ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ, ਅਧਿਆਪਕਾਂ ਵੱਲੋਂ ਉਸਨੂੰ ਧੁੱਪ ਵਿੱਚ ਲੰਬੇ ਸਮੇਂ ਲਈ ਖੜ੍ਹਾ ਕੀਤਾ ਗਿਆ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਗਿਆ ਅਤੇ ਉਸਨੇ ਜ਼ਹਿਰੀਲੀ ਦਵਾਈ ਨਿਗਲ ਲਈ।

