ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਦੇਸ਼ ’ਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਾਉਣ ਦੀ ਤਜਵੀਜ਼ ਵਾਲੇ ਦੋ ਬਿੱਲਾਂ ’ਤੇ ਵਿਚਾਰ ਕਰ ਰਹੀ ਸੰਸਦ ਦੀ ਸੰਸਦੀ ਕਮੇਟੀ ਦੀ ਦੂਜੀ ਮੀਟਿੰਗ 31 ਜਨਵਰੀ ਨੂੰ ਹੋਵੇਗੀ।
ਕਮੇਟੀ ਦੀ ਪਹਿਲੀ ਮੀਟਿੰਗ ਅੱਠ ਜਨਵਰੀ ਨੂੰ ਹੋਈ ਸੀ ਜਿਸ ’ਚ ਭਾਜਪਾ ਦੇ ਮੈਂਬਰਾਂ ਨੇ ਇੱਕੋ ਸਮੇਂ ਚੋਣਾਂ ਦੇ ਵਿਚਾਰ ਦੀ ਸ਼ਲਾਘਾ ਕੀਤੀ ਸੀ ਜਦਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ’ਤੇ ਸਵਾਲ ਖੜ੍ਹੇ ਕੀਤੇ ਸਨ। ਇਸ 39 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ’ਚ ਹਿੱਸਾ ਲੈਣ ਵਾਲੇ ਸੰਸਦ ਮੈਂਬਰਾਂ ਨੇ ਆਪਣੇ ਵਿਚਾਰ ਜ਼ਾਹਿਰ ਕੀਤੇ ਤੇ ਸਵਾਲ ਪੁੱਛੇ ਸਨ।
ਕਮੇਟੀ ਨੂੰ ਬਜਟ ਸੈਸ਼ਨ ਦੇ ਆਖਰੀ ਹਫ਼ਤੇ ਦੇ ਪਹਿਲੇ ਦਿਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਹ ਬਿੱਲ ਪਿਛਲੇ ਸਾਲ 17 ਦਸੰਬਰ ਨੂੰ ਲੋਕ ਸਭਾ ’ਚ ਪੇਸ਼ ਕੀਤੇ ਗਏ ਸਨ।