ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਅਤੇ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ ਵਜੋਂ ਹੋਈ ਹੈ।ਮ੍ਰਿਤਕ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿੱਚ ਕੈਸ਼ੀਅਰ ਵਜੋਂ ਤਾਇਨਾਤ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਪੁਰਾਣੀ ਪਰਿਵਾਰਕ ਰੰਜਿਸ਼ ਸੀ, ਜਿਸ ਕਾਰਨ ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
SGPC ਦੇ ਦਫਤਰ ‘ਚ ਹੋਈ ਖੂਨੀ ਝੜਪ, ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਦੋ ਮੁਲਾਜ਼ਮਾਂ ਆਪਸ ਵਿੱਚ ਭਿੜੇ, ਇੱਕ (ਦਰਬਾਰਾ ਸਿੰਘ) ਦੀ ਹੋਈ ਮੌਤ
Leave a comment