ਅਮ੍ਰਿਤਸਰ: ਆਪਣਾ ਪੰਜਾਬ ਮੀਡੀਆ : ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਫ਼ੌਜੀਆਂ ਨੂੰ ਦਾੜ੍ਹੀ ਰੱਖਣ ਦੀ ਇਜਾਜ਼ਤ ਨਾ ਦੇਣ ਲਈ ਨਿਊਯਾਰਕ ਪੁਲਿਸ ਵਿਭਾਗ (NYPD) ਦੀ ਨਿੰਦਾ ਕੀਤੀ ਹੈ।
ਨਿਊਯਾਰਕ ਦੇ ਇਕ ਫੌਜੀ ਨੇ ਆਪਣੇ ਵਿਆਹ ਲਈ ਦਾੜ੍ਹੀ ਰੱਖਣ ਦੀ ਇਜਾਜ਼ਤ ਮੰਗੀ ਸੀ, ਪਰ ਉਸ ਦੀ ਬੇਨਤੀ ਨੂੰ ਸੰਬਧਿਤ ਵਿਭਾਗ ਵੱਲੋਂ ਇਹ ਕਹਿ ਕੇ ਰੱਦ ਕਰ ਦਿੱਤਾ ਗਿਆ ਇਸ ਨੇ ਗੈਸ ਮਾਸਕ ਦੀ ਵਰਤੋਂ ਨਾਲ ਸੁਰੱਖਿਆ ਦਾ ਮੁੱਦਾ ਖੜ੍ਹਾ ਕੀਤਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮੁੱਦੇ ਤੇ ਆਪਣੀ ਨਰਾਜ਼ਗੀ ਜਾਹਿਰ ਕਰਦੇ ਹੋਏ ਨਿਊਯਾਰਕ ਪੁਲਿਸ ਵਿਭਾਗ ਦੀ ਸਖਤ ਸ਼ਬਦਾ ਵਿੱਚ ਨਿੰਦਿਆ ਕੀਤੀ ਤੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਵਿਸ਼ਵਾਸ ਅਤੇ ਰੀਤੀ-ਰਿਵਾਜ ਹੁਣ ਜਾਣ-ਪਛਾਣ ਦਾ ਵਿਸ਼ਾ ਨਹੀਂ ਰਹੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖਾਂ ਨੇ ਅਮਰੀਕੀ ਫੌਜ ਵਿੱਚ ਸੇਵਾ ਕਰਨ ਲਈ ਕਾਨੂੰਨੀ ਲੜਾਈ ਜਿੱਤੀ। NYPD ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਕਿਉਂ ਰੋਕਿਆ?
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੈਸ ਮਾਸਕ ਨੂੰ ਬਿਨਾ ਦਾੜੀ ਬੰਨੇ ਵੀ ਆਸਾਨੀ ਨਾਲ ਪਹਿਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਤੇ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਸਿੱਖਾ ਦੇ ਅਧਿਕਾਰਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ ਤਾ ਜੋ ਅਮਰੀਕੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
SGPC ਨੇ ਅਮਰੀਕਾ ‘ਚ ਸਿੱਖ ਫੌਜੀਆਂ ਨੂੰ ਦਾੜ੍ਹੀ ਰੱਖਣ ਦੀ ਇਜਾਜ਼ਤ ਨਾ ਦੇਣ ਤੇ ਨਿਊਯਾਰਕ ਪੁਲਿਸ ਵਿਭਾਗ ਦੀ ਕੀਤੀ ਸਖਤ ਨਿੰਦਿਆ

Leave a comment
Leave a comment