ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਨਵੰਬਰ 1984 ’ਚ ਕਾਨਪੁਰ ’ਚ ਵਾਪਰੀਆਂ ਸਿੱਖ ਕਤਲੇਆਮ ਦੀਆਂ ਘਟਨਾਵਾਂ ਸਬੰਧੀ ਮੁਕੱਦਿਆਂ ਦੀ ਕਾਰਵਾਈ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਾ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲਿਆਂ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 ’ਚ ਦਾਖ਼ਲ ਕੀਤੀ ਗਈ ਸੀ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੀ ਕਾਨੂੰਨੀ ਸਹਿਯੋਗ ਦੇ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1984 ’ਚ ਕਾਨਪੁਰ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸੰਸਥਾ ਨਿਰੰਤਰ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ 11 ਮਾਮਲਿਆਂ ਜਿਨ੍ਹਾਂ ਵਿੱਚ ਦੋਸ਼ ਪੱਤਰ ਦਾਖਲ ਹੋੋਏ ਹਨ, ਬਾਰੇ 2 ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਜਾਂਚ ਅਧਿਕਾਰੀ ਨੂੰ ਵੀ ਇਨ੍ਹਾਂ ਨਾਲ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ ਹੈ। ਸਕੱਤਰ ਮੁਤਾਬਕ ਸਿਖਰਲੀ ਅਦਾਲਤ ਨੇ ਅਲਾਹਾਬਾਦ ਹਾਈ ਕੋਰਟ ਨੂੰ 4 ਚਾਰ ਮਾਮਲਿਆਂ ਸਬੰਧੀ ਚੱਲ ਰਹੀਆਂ ਅਪੀਲਾਂ ’ਤੇ ਤਰਜੀਹੀ ਆਧਾਰ ’ਤੇ ਸੁਣਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬੰਦ ਹੋ ਚੁੱਕੇ 9 ਕੇਸਾਂ ਬਾਰੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲਿਆਂ ਨਾਲ ਸਬੰਧਤ ਨਾਮ ਪਟੀਸ਼ਨਰਾਂ ਨੂੰ ਦੇਣ ਦਾ ਨਿਰਦੇਸ਼ ਵੀ ਦਿੱਤਾ ਹੈ।
SGPC ਨੇ ਸੁਪਰੀਮ ਕੋਰਟ ਵੱਲੋਂ ਨਵੰਬਰ 1984 ’ਚ ਕਾਨਪੁਰ ’ਚ ਵਾਪਰੀਆਂ ਸਿੱਖ ਕਤਲੇਆਮ ਦੀਆਂ ਘਟਨਾਵਾਂ ਸਬੰਧੀ ਮੁਕੱਦਿਆਂ ਦੀ ਕਾਰਵਾਈ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਾ ਕੀਤਾ ਸਵਾਗਤ
Leave a comment