ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ ਆਦਿ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਆਪਣੀ ਬਜਟ ਸਪੀਚ ਵਿੱਚ ਸ੍ਰੀ ਮੰਡਵਾਲਾ ਨੇ ਕਿਹਾ ਹੈ ਕਿ ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ।