ਮੂਸੇਵਾਲਾ ਦੇ ਮਾਪਿਆਂ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਧਰਨਾ

News Online
1 Min Read

ਆਪਣਾ ਪੰਜਾਬ ਮੀਡੀਆ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਪੁੱਤਰ ਵੱਲੋਂ ਬਣਾਈਆਂ ਕੰਪਨੀਆਂ ਤੋਂ ਬਕਾਏ ਨਾ ਮਿਲਣ ਅਤੇ ਪੁਲੀਸ ਵੱਲੋਂ ਕਾਰਵਾਈ ਨਾ ਕਰਨ ਦੇ ਵਿਰੋਧ ਵਿੱਚ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ 8 ਜੂਨ 2025 ਨੂੰ ਦਿੱਤੀ ਦਰਖਾਸਤ ’ਤੇ ਛੇ ਮਹੀਨਿਆਂ ਤੋਂ ਕੋਈ ਕਾਰਵਾਈ ਨਹੀਂ ਹੋਈ।ਮਾਪਿਆਂ ਨੇ ਕਿਹਾ ਕਿ ਕੰਪਨੀਆਂ ਦੇ ਪ੍ਰਬੰਧਕਾਂ ਕੋਲ ਮੂਸੇਵਾਲਾ ਦੀ ਕਮਾਈ ਦੇ ਪੈਸੇ ਬਕਾਇਆ ਹਨ ਅਤੇ ਸਾਰੇ ਦਸਤਾਵੇਜ਼ ਪੁਲੀਸ ਨੂੰ ਸੌਂਪੇ ਜਾ ਚੁੱਕੇ ਹਨ।
ਇਸ ਦੌਰਾਨ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਉਨ੍ਹਾਂ ਨੂੰ ਦਫ਼ਤਰ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾ ਖਤਮ ਕਰ ਦਿੱਤਾ ਗਿਆ।

Share This Article
Leave a Comment

Leave a Reply