ਬੇਅਦਬੀ ਕਾਨੂੰਨ ਬਾਰੇ ਸਿੱਖ ਸੰਸਥਾਵਾਂ ਦਾ ਪੱਖ ਸੁਣੇ ਸਰਕਾਰ: ਹਰਜਿੰਦਰ ਧਾਮੀ

News Online
1 Min Read

ਆਪਣਾ ਪੰਜਾਬ ਮੀਡੀਆ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਜਥੇਬੰਦੀਆਂ ਦਾ ਇਕੱਠ ਸੱਦਿਆ ਸੀ। ਇਸ ਵਿੱਚ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਦੀ ਵੀ ਰਾਏ ਲਵੇ। ਦੱਸਣਯੋਗ ਹੈ ਕਿ ਇਸ ਸਬੰਧੀ ਸਰਕਾਰ ਨੇ 13 ਅਪਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ।

ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਦੀ ਮੀਟਿੰਗ ਦੌਰਾਨ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥਕ ਭਾਵਨਾਵਾਂ ਦੀ ਤਰਜਮਾਨੀ ਯਕੀਨੀ ਬਣਾਉਣ ਲਈ ਆਖਿਆ। ਬੁਲਾਰਿਆਂ ਦੇ ਵਿਚਾਰ ਜਾਣਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਮਤਾ ਪੇਸ਼ ਕੀਤਾ । ਮਤੇ ਵਿੱਚ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਅਤੇ ਜਵਾਬਦੇਹ ਸੰਸਥਾ ਹੈ, ਇਸ ਦੀ ਜ਼ਿੰਮੇਵਾਰੀ ਹੈ ਕਿ ਪੰਥ ਦੀ ਰਾਏ ਸਰਕਾਰ ਤੱਕ ਪਹੁੰਚਾਈ ਜਾਵੇ। ਜੇ ਕਾਨੂੰਨ ਵਿੱਚ ਪੰਥਕ ਭਾਵਨਾ ਸ਼ਾਮਲ ਨਹੀਂ ਰਹੇਗੀ ਤਾਂ ਇਹ ਸਿੱਟਾਮੁਖੀ ਨਤੀਜੇ ਨਹੀਂ ਦੇ ਸਕੇਗਾ। ਪੰਜਾਬ ਸਰਕਾਰ ਇਸ ਮਾਮਲੇ ’ਤੇ ਆਪਣੀ ਮਨਮਰਜ਼ੀ ਨਾ ਕਰੇ। ਇਹ ਵੀ ਕਿਹਾ ਗਿਆ ਕਿ ਸਰਕਾਰ ਕਾਨੂੰਨ ਦਾ ਖਰੜਾ ਸ਼੍ਰੋਮਣੀ ਕਮੇਟੀ ਨੂੰ ਭੇਜੇ। 

Share This Article
Leave a Comment

Leave a Reply