ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਉਤਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

News Online
1 Min Read

ਆਪਣਾ ਪੰਜਾਬ ਮੀਡੀਆ : ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਇਤਰਾਜ਼ ਕਰਨਾ ਦੁਖਦਾਈ ਹੈ। ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

Share This Article
Leave a Comment

Leave a Reply