ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪ੍ਰੇਸ਼ਨ ਬਲੂ ਸਟਾਰ ਨੂੰ ਮੁੱਖ ਰਖਦਿਆ ਸਿੱਖ ਸੰਗਤਾਂ ਨੂੰ ਇੱਕ ਖਾਸ ਅਪੀਲ ਕੀਤੀ ਹੈ, ਉਨ੍ਹਾਂ ਕਿਹਾ ਕਿ 6 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 1984 ਵਿੱਚ ਮਾਰੇ ਗਏ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਿੰਘਾਂ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਅਤੇ ਸਿੰਘਣੀ ਨੂੰ ਕਾਲੇ ਰੰਗ ਦੇ ਦੁਪਟੇ ਲੈਣ ਦੀ ਅਪੀਲ ਹੈ ਤਾਂ ਜੋ 6 ਜੂਨ 1984 ਵਿੱਚ ਜ਼ਾਲਮ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇ।