ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ ਕਿਉਂਕਿ 14 ਫਰਵਰੀ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 72ਵੇਂ ਦਿਨ ਹੋ ਗਏ ਹਨ। ਇਸ ਦੇ ਨਾਲ ਹੀ ਅੱਜ ਉਨ੍ਹਾਂ ਨੇ 2.19 ਮਿੰਟ ਦਾ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਮਹਾਪੰਚਾਇਤ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਡੱਲੇਵਾਲ ਨੇ ਕਿਹਾ ਕਿਸਾਨ ਭਰਾਵੋ, ਕੱਲ੍ਹ ਹਰਿਆਣਾ ਦੇ ਕਿਸਾਨ ਭਰਾ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖੇਤਾਂ ਵਿੱਚੋਂ ਪਾਣੀ ਲੈ ਕੇ ਖਨੌਰੀ ਆਏ ਸਨ। ਇਹ ਬਹੁਤ ਵੱਡਾ ਉਪਰਾਲਾ ਹੈ। ਜੋ ਸਾਡੇ ਪੀਣ ਲਈ ਪਾਣੀ ਲਿਆਏ ਹਨ। ਅਸੀਂ ਇਸ ਦੇ ਲਈ ਹਰਿਆਣਾ ਦੇ ਕਿਸਾਨਾਂ ਦੇ ਅਹਿਸਾਨਮੰਦ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। 12 ਫਰਵਰੀ ਨੂੰ ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਦਿੱਤਾ ਹੈ। ਹੱਥ ਜੋੜ ਤੇ ਤੁਹਾਨੂੰ ਬੇਨਤੀ ਹੈ ਕਿ ਪੂਰੇ ਦੇਸ਼ ਤੋਂ ਕਿਸਾਨ ਇੱਥੇ ਆਉਣ।