ਸਰਵਉਚ ਅਦਾਲਤ ਨੇ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਸਹਿਮਤੀ ਜਤਾਈ
16 ਮਈ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਆਗੂ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਅੱਜ ਵਿਜੈ ਸ਼ਾਹ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਐਫਆਈਆਰ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ’ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ।
ਇਸ ਮਾਮਲੇ ’ਤੇ ਸਰਵਉਚ ਅਦਾਲਤ ਵਿਚ ਭਲਕੇ ਸੁਣਵਾਈ ਹੋਵੇਗੀ। ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ ਕਾਨਫਰੰਸ ਦੌਰਾਨ ਸਾਂਝਾ ਕੀਤਾ ਸੀ, ਜਿਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਸ਼ਾਹ ਵੀ ਸ਼ਾਮਲ ਹੋਏ ਸੀ। ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਨੇਤਾ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ’ਤੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ।