ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਲਈ ਦਸਤਾਰਾਂ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਕਰਮਚਾਰੀ ਵੱਡੀ ਗਿਣਤੀ ਵਿੱਚ ਦਸਤਾਰਾਂ ਲੈ ਕੇ ਹਵਾਈ ਅੱਡੇ ’ਤੇ ਪੁੱਜਿਆ। ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਡਿਪੋਰਟ ਕੀਤੇ ਗਏ ਭਾਰਤੀਆਂ ਅਤੇ ਹੋਰਨਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸ਼ਨਿਚਰਵਾਰ ਨੂੰ ਆਈ ਉਡਾਣ ਦੌਰਾਨ ਸਿੱਖ ਨੌਜਵਾਨਾਂ ਨੇ ਦੋਸ਼ ਲਾਏ ਸਨ ਕਿ ਉਨ੍ਹਾਂ ਦੀਆਂ ਦਸਤਾਰਾਂ ਉਤਰਵਾ ਲਈਆਂ ਗਈਆਂ ਸਨ।