ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਅਵਾਰਾ ਕੁੱਤਿਆਂ ਦੀ ਦੇਖਭਾਲ ਲਈ ਆਸਰਾ ਘਰ ਬਣਾਏ ਜਾਣਗੇ ਅਤੇ ਅਵਾਰਾ ਕੁੱਤਿਆਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਸ਼ਿਫ਼ਟ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਪੁਸ਼ਟੀ ਕੀਤੀ ਕਿ ਸਰਕਾਰ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।ਦੋਵੇਂ ਦੇਸ਼ ਨਵੀਨਤਾ, ਵਪਾਰ, ਸਿੱਖਿਆ ਅਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ।

