ਕਿਹਾ ,” ਅਕਾਲੀ ਦਲ 2027 ’ਚ ਮੁੜ ਸੱਤਾ ਵਿੱਚ ਆਵੇਗਾ
ਮੁੜ ਆਟਾ ਦਾਲ ਸਕੀਮ ਕੀਤੀ ਜਾਵੇਗੀ ਲਾਗੂ
ਬੁਢਾਪਾ ਪੇਨਸ਼ਨ ਵਿੱਚ ਕੀਤਾ ਜਾਵੇਗਾ ਵਾਧਾ
ਨਹੀਂ ਰਹੇਗਾ ਪੰਜਾਬ ‘ਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ
ਪੰਜਾਬ ਦੇ ਹਿੱਤਾ ਬਾਰੇ ਕੀਤੀ ਜਾਵੇਗਾ ਗੱਲਬਾਤ
ਤਲਵੰਡੀ ਸਾਬੋ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇੇ ਵਿਸਾਖੀ ਮੇਲੇ ਮੌਕੇ ਕੀਤੀ ਗਈ ਪਾਰਟੀ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਨੇ ਫ਼ੈਸਲਾ ਕੀਤਾ ਹੈ ਕਿ 2027 ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇਗਾ ਅਤੇ ਸਪੱਸ਼ਟ ਕੀਤਾ ਕਿ ਇੱਕ ਵਾਰ ਅਜਿਹਾ ਹੋ ਗਿਆ ਤਾਂ ਪੰਜਾਬ ਵਿੱਚ ਕੋਈ ਗੈਂਗਸਟਰ ਜਾਂ ਨਸ਼ਾ ਤਸਕਰ ਨਹੀਂ ਰਹੇਗਾ ਅਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ।
ਉਹ ਅਜਿਹੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨਗੇ ਕਿ ਕਮਜ਼ੋਰ ਵਰਗਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਅਕਾਲੀ ਦਲ ‘ਆਟਾ ਦਾਲ’ ਸਕੀਮ ਮੁੜ ਸ਼ੁਰੂ ਕਰੇਗਾ ਅਤੇ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੀ ਰਾਸ਼ੀ ਦੁੱਗਣੀ ਕੀਤੀ ਜਾਵੇਗੀ। ਕਾਨੂੰਨ ਪਾਸ ਕਰ ਕੇ ਬਾਹਰਲਿਆਂ ਦੇ ਪੰਜਾਬ ਵਿਚ ਖੇਤੀਯੋਗ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਖਾਲਸਾ ਪੰਥ ਦੇ ਹਿੱਤਾਂ ਵਾਸਤੇ ਸਾਰੇ ਅਕਾਲੀਆਂ ਨੂੰ ਪਾਰਟੀ ਵਿੱਚ ਵਾਪਸ ਆਉਣਾ ਚਾਹੀਦਾ ਹੈ।