Tarn Taran News ਆਪਣਾ ਪੰਜਾਬ ਮੀਡੀਆ – ਤਰਨ ਤਾਰਨ ‘ਚ ਗਰਸ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਨਿਰਦਈ ਹੱਤਿਆ ਕਰ ਦਿੱਤੀ ਗਈ। ਗੁਰਮੇਲ ਸਿੰਘ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਕਰਕੇ ਵਾਪਸ ਆ ਰਹੇ ਸਨ, ਇਸ ਦੌਰਾਨ ਉਨ੍ਹਾਂ ‘ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ। ਹਮਲੇ ਵਿੱਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬੱਲ, ਪ੍ਰਭ ਦਾਸੂਵਾਲ, ਅਫਰੀਦੀ ਤੂਤ ਅਤੇ ਕੌਸ਼ਲ ਚੌਧਰੀ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ ਗਈ ਹੈ। ਹਾਲਾਂਕਿ ਇਸ ਪੋਸਟ ਦੀ ਸਰਕਾਰੀ ਪੁਸ਼ਟੀ ਨਹੀਂ ਹੋਈ।
ਦੂਜੇ ਪਾਸੇ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਘਟਨਾ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
stay connected with ਆਪਣਾ ਪੰਜਾਬ ਮੀਡੀਆ for more updates on Tarn Taran News