ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸੌਂਪ
ਕਰਨਾਲ ਬਾਠ ਕੁੱਟਮਾਰ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਵੀ ਇਸ ਨੂੰ ਲੈ ਕੇ ਸਖਤ ਰੁਖ ਅਖਤਿਆਰ ਕੀਤਾ ਗਿਆ। ਹੁਣ ਆਰਮੀ ਤੇ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਤੇ ਡਿਊਟੀ ਦੌਰਾਨ ਮਿਲਦਾ ਹੈ ਤੇ ਜਦੋਂ ਤੁਸੀਂ ਡਿਊਟੀ ਕਰਕੇ ਵਾਪਸ ਆ ਜਾਂਦੇ ਹੋ ਤਾਂ ਉਹੀ ਮਾਣ-ਸਤਿਕਾਰ ਤੁਹਾਨੂੰ ਆਪਣੇ ਸੂਬੇ ਵਿਚ ਵੀ ਮਿਲੇਗਾ ਤੇ ਨਾਲ ਹੀ ਨਾਲ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਕਿ ਮੁੜ ਤੋਂ ਕੋਈ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰੇ।
ਦੱਸ ਦੇਈਏ ਕਿ ADGP ਦੀ ਨਿਗਰਾਨੀ ਵਿਚ ਇਕ SIT ਦਾ ਗਠਨ ਕੀਤਾ ਗਿਆ ਹੈ। ਇਸ ਬਾਬਤ ਮੇਜਰ ਜਨਰਲ ਮੋਹਿਤ ਵਧਵਾ ਵੱਲੋਂ ਕਿਹਾ ਗਿਆ ਹੈ ਕਿ ਜਿਸ ਤਰੀਕੇ ਨਾਲ ਸਿਟ ਦਾ ਗਠਨ ਹੋਇਆ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਸਜ਼ਾ ਅਜਿਹੀ ਮਿਲੇ ਕਿ ਮੁੜ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਮੇਜਰ ਜਨਰਲ ਵੱਲੋਂ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵਿਚ ਵੀ ਪਹੁੰਚਿਆ ਤੇ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ ਕਿ FIR ਕਿਉਂ ਨਹੀਂ ਕੀਤੀ ਤੇ ਨਾਲ ਹੀ ਇਹ ਵੀ ਕਿਹਾ ਕਿ ਅਸੀਂ ਸੀਬੀਆਈ ਨੂੰ ਜਾਂਚ ਕਿਉਂ ਨਾ ਸੌਂਪੀਏ। ਆਰਮੀ ਤੇ ਪੁਲਿਸ ਦਾ ਸਾਂਝਾ ਬਿਆਨ ਸਾਹਮਣੇ ਆਇਆ ਹੈ। ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ ਤੇ ਇਸ ਮਾਮਲੇ ਦੀ ਜਾਂਚ ਨਿਰਪੱਖ ਤਰੀਕੇ ਨਾਲ ਹੋਵੇ।