ਅਕਾਲੀ ਆਗੂਆਂ ਵੱਲੋਂ ਮੁੱਖ ਮੰਤਰੀ ਨੂੰ 22 ਫ਼ਸਲਾਂ ’ਤੇ ਐੱਮਐੱਸਪੀ ਦੇਣ ਦੀ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਫੇਰ ਗ੍ਰਿਫ਼ਤਾਰ ਕਰ ਲਿਆ ਗਿਆ। ਮਗਰੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਸਲ ਵਿੱਚ ਸੰਜੀਦਾ ਹਨ ਤਾਂ ਉਨ੍ਹਾਂ ਨੂੰ ਵਾਅਦੇ ਮੁਤਾਬਕ ਸਾਰੀਆਂ 22 ਫ਼ਸਲਾਂ ’ਤੇ ਐੱਮਐੱਸਪੀ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।