ਭਗਵੰਤ ਮਾਨ ਨੇ ਸਰਕਾਰ ਦੀਆਂ ਫਲੈਗਸ਼ਿੱਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀਸੀਐੱਸ ਅਫ਼ਸਰਾਂ ਨਾਲ ਆਪਣੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸ੍ਰੀ ਮਾਨ ਨੇ ਨਵ ਨਿਯੁਕਤ ਪੀਸੀਐੱਸ ਅਫ਼ਸਰਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਤਾਂ ਜੋ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ’ਤੇ ਲੋਕਾਂ ਤੱਕ ਪਹੁੰਚ ਸਕੇ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੀਸੀਐੱਸ ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।