160 ਜ਼ਖਮੀ, ਕਈ ਪ੍ਰਮੁੱਖ ਸ਼ਖਸ਼ੀਅਤਾ ਹਾਦਸੇ ਦਾ ਸ਼ਿਕਾਰ ਹੋਈਆਂ
ਸੈਂਟੋ ਡੋਮਿੰਗੋ : ਡੋਮਿਨਿਕਨ ਰਾਜਧਾਨੀ ਵਿਚ ਇਕ ਮਸ਼ਹੂਰ ਨਾਈਟ ਕਲੱਬ ਦੀ ਛੱਤ ਮੰਗਲਵਾਰ ਤੜਕੇ ਇਕ ਮੇਰੇਂਗੂ ਕੰਸਰਟ ਦੌਰਾਨ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 79 ਵਿਅਕਤੀਆਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਿਆਸਤਦਾਨਾਂ, ਖਿਡਾਰੀਆਂ ਅਤੇ ਹੋਰਾਂ ਨੇ ਸ਼ਿਰਕਤ ਕੀਤੀ ਸੀ। ਸੈਂਟਰ ਆਫ਼ ਐਮਰਜੈਂਸੀ ਆਪ੍ਰੇਸ਼ਨਜ਼ ਦੇ ਡਾਇਰੈਕਟਰ ਜੁਆਨ ਮੈਨੂਅਲ ਮੈਂਡੇਜ਼ ਨੇ ਕਿਹਾ ਕਿ ਮਲਬਾ ਹਟਾਇਆ ਜਾ ਰਿਹਾ ਹੈ ਅਤੇ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਛੱਤ ਡਿੱਗਣ ਤੋਂ 12 ਘੰਟੇ ਬਾਅਦ ਵੀ ਰਾਹਤ ਕਾਰਜ ਜਾਰੀ ਹਨ।