ਆਗਾਮੀ ਬਜਟ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ: ਰੇਖਾ ਗੁਪਤਾ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਦੀ ਸਰਕਾਰ ਦਾ ਏਜੰਡਾ ਤੈਅ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਪਣੇ ਚੋਣ ਵਾਅਦੇ ਹਰ ਹਾਲਤ ਵਿੱਚ ਪੂਰੇ ਕਰੇਗੀ। ਉਧਰ, ‘ਆਪ’ ਦਿੱਲੀ ਵਿੱਚ ਨਵੀਂ ਬਣੀ ਭਾਜਪਾ ਸਰਕਾਰ ’ਤੇ ਔਰਤਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਦੇਣ ਵਾਲੀ ਯੋਜਨਾ ਲਾਗੂ ਕਰਨ ਲਈ ਦਬਾਅ ਬਣਾ ਰਹੀ ਹੈ। ਆਮ ਆਦਮੀ ਪਾਰਟੀ ਨੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਮੁੱਦੇ ਨੂੰ ਚੁੱਕਿਆ ਸੀ ਅਤੇ ਕਈ ਵਾਰ ਰਾਜਧਾਨੀ ਵਿਰੋਧ ਪ੍ਰਦਰਸ਼ਨ ਵੀ ਕੀਤੇ ਹਨ।