ਅਸੀਂ ਭਾਰਤ ਨਾਲ ਕਸ਼ਮੀਰ ਸਣੇ ਹੋਰ ਮੁੱਦੇ ਗੱਲਬਾਤ ਰਾਹੀਂ ਸੁਲਝਾਉਣ ਦੇ ਇੱਛੁਕ: ਸ਼ਰੀਫ਼
ਇਸਲਾਮਾਬਾਦ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਮੁੱਦੇ ਭਾਰਤ ਨਾਲ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦਾ ਹੈ। ਉਂਜ ਉਨ੍ਹਾਂ ਕਸ਼ਮੀਰੀ ਲੋਕਾਂ ਲਈ ਆਪਣੀ ਹਮਾਇਤ ਦੁਹਰਾਈ ਹੈ। ਕਸ਼ਮੀਰ ਇਕਜੁੱਟਤਾ ਦਿਵਸ ਮੌਕੇ ਮੁਜ਼ੱਫਰਾਬਾਦ ’ਚ ਮਕਬੂਜ਼ਾ ਕਸ਼ਮੀਰ ਦੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੇ ਇਹ ਗੱਲ ਆਖੀ। ਉਨ੍ਹਾਂ ਸੰਵਿਧਾਨ ਦੀ ਧਾਰਾ 370 ਰੱਦ ਕਰਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਭਾਰਤ ਨੂੰ 5 ਅਗਸਤ, 2019 ਦੀ ਸੋਚ ਤੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਵਾਰਤਾ ਸ਼ੁਰੂ ਕਰਕੇ ਸੰਯੁਕਤ ਰਾਸ਼ਟਰ ਨਾਲ ਕੀਤੇ ਵਾਅਦੇ ਪੂਰੇ ਕਰਨ ਚਾਹੀਦੇ ਹਨ।