ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਰਵਾਈਆਂ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਤਹਿਤ ਹੁਣ ਤੱਕ 333 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਲੰਘੀ ਰਾਤ ਅਮਰੀਕਾ ਤੋਂ ਵਾਪਸ ਭੇਜੇ 112 ਭਾਰਤੀਆਂ ਨੂੰ ਪਹਿਲਾਂ ਵਾਂਗ ਹੀ ਹੱਥਕੜੀਆਂ ਲਾ ਕੇ ਅਤੇ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਰਵਾ ਕੇ ਵਤਨ ਭੇਜਿਆ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਨੰਗੇ ਸਿਰ ਆਏ ਸਿੱਖ ਵਿਅਕਤੀਆਂ ਵਾਸਤੇ ਦਸਤਾਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਲਗਪਗ 50 ਛੋਟੀਆਂ ਦਸਤਾਰਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਸਨ, ਜਿਨ੍ਹਾਂ ’ਚੋਂ 25 ਦਸਤਾਰਾਂ ਕੱਲ੍ਹ ਡਿਪੋਰਟ ਕੀਤੇ ਸਿੱਖ ਵਿਅਕਤੀਆਂ ਨੂੰ ਦਿੱਤੀਆਂ ਗਈਆਂ। ਸਿੱਖ ਸੰਸਥਾ ਨੇ ਹਵਾਈ ਅੱਡੇ ’ਤੇ ਲੰਗਰ ਅਤੇ ਵਾਹਨਾਂ ਦਾ ਵੀ ਪ੍ਰਬੰਧ ਕੀਤਾ ਸੀ।