ਲੋਕ ਰਾਸ਼ਟਰਪਤੀ ਦੇ ਅਪਮਾਨ ਲਈ ਟੀ ਐੱਮ ਸੀ ਨੂੰ ਮੁਆਫ਼ ਨਹੀਂ ਕਰਨਗੇ: ਪੀ ਐਮ ਮੋਦੀ

News Online
1 Min Read

ਆਪਣਾ ਪੰਜਾਬ ਮੀਡੀਆ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇੱਕ ਮਹਿਲਾ ਕਬਾਇਲੀ ਆਗੂ ਅਤੇ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਅਪਮਾਨ ਕਰਨ ਲਈ ਪਾਰਟੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਕੌਮੀ ਰਾਜਧਾਨੀ ਵਿੱਚ ਦਿੱਲੀ ਮੈਟਰੋ ਦੇ ਦੋ ਨਵੇਂ ਕੋਰੀਡੋਰਾਂ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਹ ਗੱਲ ਕਹੀ।

ਉਨ੍ਹਾਂ ਕਿਹਾ, ‘‘ਅੱਜ ਜਦੋਂ ਦੇਸ਼ ਕੌਮਾਂਤਰੀ ਮਹਿਲਾ ਦਿਵਸ ਮਨਾ ਰਿਹਾ ਹੈ, ਤਾਂ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਕਿ ਕੱਲ੍ਹ ਹੀ ਪੱਛਮੀ ਬੰਗਾਲ ਦੀ ਟੀ ਐੱਮ ਸੀ ਸਰਕਾਰ ਨੇ ਭਾਰਤ ਦੀ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਘੋਰ ਅਪਮਾਨ ਕੀਤਾ ਹੈ।’’ ਮੁਰਮੂ ਨੇ ਸ਼ਨਿਚਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਬਾਇਲੀ ‘ਸੰਥਾਲ’ ਭਾਈਚਾਰੇ ਦੀ ਇੱਕ ਕਾਨਫਰੰਸ ਦੇ ਸਥਾਨ ਵਿੱਚ ਬਦਲਾਅ ਅਤੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਉਨ੍ਹਾਂ ਦੇ ਮੰਤਰੀਆਂ ਦੀ ਗੈਰ-ਹਾਜ਼ਰੀ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ।

Share This Article
Leave a Comment

Leave a Reply